ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਡੇਰਾ ਬਾਬਾ ਨਾਨਕ ਤੋਂ ਗੁਰਮੀਤ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ।
ਡਿੰਪੀ ਢਿੱਲੋਂ ਪਹਿਲਾਂ ਅਕਾਲੀ ਦਲ 'ਚ ਸੁਖਬੀਰ ਬਾਦਲ ਦੇ ਕਰੀਬੀ ਸਨ। ਬਰਨਾਲਾ ਤੋਂ ਧਾਲੀਵਾਲ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਮੀਤ ਹੇਅਰ ਦੇ ਕਰੀਬੀ ਹਨ। ਚੱਬੇਵਾਲ ਤੋਂ ਇਸ਼ਾਨ ਆਪਣੇ ਪਿਤਾ ਰਾਜਕੁਮਾਰ ਚੱਬੇਵਾਲ ਦੀ ਸੀਟ ਤੋਂ ਚੋਣ ਲੜਨਗੇ, ਜੋ ਹੁਣ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਹਨ।
ਇਹ ਸਾਰੀਆਂ ਸੀਟਾਂ ਉਦੋਂ ਖਾਲੀ ਹੋਈਆਂ ਜਦੋਂ ਇੱਥੋਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ।