ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਪਿੱਛੇ ਅੰਮ੍ਰਿਤਪਾਲ ਦਾ ਹੱਥ : ਪੁਲਿਸ ਦਾ ਦਾਅਵਾ

0



ਚੰਡੀਗੜ੍ਹ:
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP) ਨੇ ਦੱਸਿਆ ਕਿ ਫਰੀਦਕੋਟ 'ਚ ਗੋਲੀਆਂ ਮਾਰ ਕੇ ਕੀਤੇ ਗਏ ਗੁਰਪ੍ਰੀਤ ਸਿੰਘ ਹਰੀ ਨੌਂ (Gurpreet Singh Hari Nau) ਦੇ ਕਤਲ ਮਾਮਲੇ 'ਚ ਹੁਣ ਤੱਕ ਤਿੰਨ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਦੇ ਦਾਅਵੇ ਮੁਤਾਬਕ, ਜਾਂਚ ਦੌਰਾਨ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਦਾ ਨਾਂ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅਰਸ਼ਦੀਪ ਡੱਲਾ (Arshdeep Dalla) ਇਸ ਕਤਲ ਦਾ ਮਾਸਟਰਮਾਈਂਡ ਹੈ ਅਤੇ ਵਿਦੇਸ਼ਾਂ 'ਚ ਬੈਠੇ ਲੋਕਾਂ ਨੇ ਕਤਲ ਦਾ ਪੂਰਾ ਪਲਾਨ ਕੀਤਾ ਸੀ।



ਡੀਜੀਪੀ ਨੇ ਕਿਹਾ ਕਿ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਤੋਂ ਇਲਾਵਾ ਕੁਝ ਹੋਰ ਲੋਕ ਵੀ ਟਾਰਗੇਟ 'ਤੇ ਸਨ। ਪੁਲਿਸ ਮੁਤਾਬਕ ਗੁਰਪ੍ਰੀਤ ਸਿੰਘ 2021 'ਚ 'ਵਾਰਿਸ ਪੰਜਾਬ' ਗਰੁੱਪ ਦਾ ਖਜ਼ਾਨਚੀ ਬਣਿਆ ਸੀ ਅਤੇ ਬਾਅਦ 'ਚ ਅੰਮ੍ਰਿਤਪਾਲ ਤੋਂ ਵੱਖ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ 4 ਮੈਂਬਰੀ ਐੱਸਆਈਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਕਹਿਣ 'ਤੇ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਨੂੰ 2021 ਵਿੱਚ ‘ਵਾਰਿਸ ਪੰਜਾਬ’ਗਰੁੱਪ ਦਾ ਖਜ਼ਾਨਚੀ ਬਣਾਇਆ ਗਿਆ ਸੀ। ਦੀਪ ਸਿੱਧੂ (Deep Sidhu) ਦੀ ਮੌਤ ਤੋਂ ਬਾਅਦ ਉਹ ਅੰਮ੍ਰਿਤਪਾਲ ਦੇ ਕਰੀਬੀ ਰਿਹਾ ਪਰ ਬਾਅਦ ਵਿੱਚ ਵੱਖ ਹੋ ਗਏ। ਉਸ ਨੇ ਅੰਮ੍ਰਿਤਪਾਲ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਵੀ ਪਾਈਆਂ ਸਨ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਸਾਰੇ ਪੁਆਇੰਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਤੋਂ ਪੁੱਛਗਿੱਛ ਕੀਤੀ ਜਾਵੇਗੀ।

Post a Comment

0Comments
Post a Comment (0)